Top

ਪਹਿਲ

ਜ਼ਿਲ੍ਹਾ ਪੁਲਿਸ ਜਾਗਰੂਕਤਾ ਟੀਮ ਵੱਲੋਂ ਸੈਮੀਨਾਰ ਕਰਵਾਇਆ ਗਿਆ।

ਜ਼ਿਲ੍ਹਾ ਪੁਲੀਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਲੋਟ ਵਿਖੇ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ, ਸ਼ਕਤੀ ਐਪ ਅਤੇ ਨਸ਼ਿਆਂ ਦੇ ਮਾੜ੍ਹੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ

ਸੜਕ ਸੁਰੱਖਿਆ ਦਿਵਸ

ਸੜਕ ਸੁਰੱਖਿਆ ਦਿਵਸ ਮੌਕੇ ਸ. ਅਮਰਜੀਤ ਸਿੰਘ ਡੀ.ਐੱਸ.ਪੀ (ਸ.ਡ) ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵੱਲੋਂ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਣਕਾਰੀ ਦਿੱਤੀ ਅਤੇ ੳੁਨ੍ਹਾਂ ਕਿਹਾ ਕਿ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹਮੇਸ਼ਾ ਹੈਲਮਟ ਦੀ ਵਰਤੋਂ ਜ਼ਰੂਰ ਕਰੋ ਅਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਹਮੇਸ਼ਾ ਸੀਟ ਬੈਲਟ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਵਹੀਕਲ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਚਾਹੀਦੀ

 

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਬਜ਼ੁਰਗ ਦਿਵਸ ਮਨਾਇਆ ਗਿਆ

ਜਿਲ੍ਹਾ ਪੁਲਿਸ ਵੱਲੋਂ ਇਸ ਜਿਲਾ ਦੇ ਰਿਟਾਇਰ ਹੋ ਚੁੱਕੇ ਆਪਣੇ ਸਾਥੀ ਪੁਲਿਸ ਅਫਸਰਾਂ ਅਤੇ ਪੁਲਿਸ ਕਰਮਚਾਰੀਆਂ ਦੇ ਸਨਮਾਨ ਲਈ ਅਤੇ ਉਹਨਾਂ ਦੀਆਂ ਦੁੱਖ ਤਕਲੀਫਾਂ ਸੁਣਨ ਲਈ ਜਿਲਾ ਪੁਲਿਸ ਮੁਖੀ ਸ੍ਰ: ਸਰਬਜੀਤ ਸਿੰਘ ਪੀ.ਪੀ.ਐਸ ਦੀ ਅਗਵਾਈ ਹੇਠ ਜਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਐਲਡਰਜ਼ ਡੇ (ਬਜ਼ੁਰਗ ਦਿਵਸ) ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਕਿਸਮ ਦੇ ਸਮਾਗਮ ਵਿੱਚ ਸਮੁੱਚੇ ਜਿਲਾ ਭਰ ਦੇ ਰਿਟਾਇਰ ਹੋ ਚੁੱਕੇ ਕਰਮਚਾਰੀਆਂ ਤੋ ਇਲਾਵਾ ਜਿਲਾ ਪੁਲਿਸ ਦਫਤਰ, ਪੁਲਿਸ ਲਾਈਨ, ਪੁਲਿਸ ਸਟੇਸ਼ਨ ਅਤੇ ਵੱਖ ਵੱਖ ਮੱਦਾਂ ਪਰ ਤਾਇਨਾਤ ਪੁਲਿਸ ਸਟਾਫ ਨੇ ਆਪਣੀ ਹਾਜਰੀ ਲੁਆਈ। ਜਿੱਥੇ ਸਭ ਤੋਂ ਵਡੇਰੀ ਉਮਰ ਦੇ ਪੰਜ ਰਿਟਾਇਰਮੈਂਟ ਪੁਲੀਸ ਅਫ਼ਸਰਾਂ ਸਨਮਾਨਿਤ ਕੀਤਾ ਗਿਆ

ਮਹਿਲਾ ਦਿਵਸ

#ਜ਼ਿਲ੍ਹਾ_ਪੁਲਿਸ_ਵੱਲੋਂ ਜਿਲ੍ਹਾ ਅੰਦਰ ਅੰਤਰਰਾਸ਼ਟਰੀ ਮਹਿਲਾ ਦਿਵਸ ਰੈੱਡ ਕਾਰਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਗਿਆ। ਇਸ ਮਹਿਲਾ ਦਿਵਸ ਸਮਾਗਮ ਵਿੱਚ ਕੁੱਲ 200 ਦੇ ਕ੍ਰੀਬ ਜਿੱਥੇ ਮਹਿਲਾ ਪੁਲਿਸ ਮੁਲਾਜਮਾਂ ਨੇ ਹਿੱਸਾ ਲਿਆ ਉੱਥੇ ਨਾਲ ਹੀ ਔਰਤਾਂ ਅਤੇ ਸਕੂਲ/ਕਾਲਜ਼ ਦੀਆਂ ਵਿਦਿਆਰਥਣਾਂ ਨੇ ਵੀ ਭਾਗ ਲਿਆ। ਇਸ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਅਗਵਾਈ ਐਸ.ਪੀ (ਐਚ) ਵੱਲੋਂ ਕੀਤੀ ਗਈ।  ਇਸ ਸਮਾਗਮ ਵਿੱਚ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ  ਔਰਤਾਂ ਦੇ ਲਈ ਬਣੇ ਕਾਨੂੰਨ ਬਾਰੇ, ਗਰਭਵਤੀ ਔਰਤਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਅਤੇ ਸਕੀਮਾਂ ਬਾਰੇ ਅਤੇ ਸਿਵਲ ਹਸਪਤਾਲ  ਵੱਲੋਂ ਆਈ ਟੀਮ ਵੱਲੋਂ ਮੈਡੀਕਲ ਚੈੱਕਅੱਪ ਕੀਤਾ ਗਿਆ  ਸੈਨੇਟਰੀ ਪੈਡ ਵੀ ਵੰਡੇ ਗਏ।

 

ਥਾਣਾ ਸਦਰ ਮਲੋਟ ਪੁਲਿਸ ਸਟਾਫ ਵੱਲੋਂ ਪੌਦੇ ਲਗਾਏ ਗਏ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਾਤਾਵਰਣ ਨੂੰ ਸੰਭਾਲਣ ਲਈ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਦਰ ਮਲੋਟ ਪੁਲਿਸ ਸਟਾਫ ਵੱਲੋਂ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ

ਜ਼ਿਲ੍ਹਾ ਪੁਲਿਸ ਜਾਗਰੂਕਤਾ ਟੀਮ ਵੱਲੋਂ ਪਿੰਡ ਵਿਖੇ ਸੈਮੀਨਾਰ ਕਰਵਾਇਆ ਗਿਆ

ਜ਼ਿਲ੍ਹਾ ਪੁਲਿਸ ਜਾਗਰੂਕਤਾ ਟੀਮ ਵੱਲੋਂ ਪਿੰਡ ਵਿਖੇ ਸੈਮੀਨਾਰ ਕਰਵਾਇਆ ਗਿਆ। ਚਿਬਰਾਂਵਾਲੀ ਦੇ  ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਬਾਰੇ ਜਾਗਰੂਕ ਕੀਤਾ।

ਜ਼ਿਲ੍ਹਾ ਪੁਲਿਸ ਜਾਗਰੂਕਤਾ ਟੀਮ ਵੱਲੋਂ ਪਿੰਡ ਤਰਖਾਣਵਾਲਾ ਵਿਖੇ ਸੈਮੀਨਾਰ ਕਰਵਾਇਆ ਗਿਆ।

ਜ਼ਿਲ੍ਹਾ ਪੁਲਿਸ ਜਾਗਰੂਕਤਾ ਟੀਮ ਵੱਲੋਂ ਪਿੰਡ ਵਿਖੇ ਸੈਮੀਨਾਰ ਕਰਵਾਇਆ ਗਿਆ। ਤਰਖਾਣਵਾਲਾ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ।

ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਸਟਾਫ ਵੱਲੋਂ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਾਤਾਵਰਣ ਨੂੰ ਸੰਭਾਲਣ ਲਈ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਸਟਾਫ ਵੱਲੋਂ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ
 

ਪੁਲਿਸ ਲਾਈਨ ਸ੍ਰੀ ਮੁਕਤਸਰ ਸਾਹਿਬ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ
ਪੁਲਿਸ ਲਾਈਨ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

 

ਨਸ਼ਾ ਵਿਰੋਧੀ ਦਿਨ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਅੱਜ ਅੰਤਰਰਾਸ਼ਟਰੀ ਨਸ਼ਾ ਵਿਰੁੱਧ  ਦਿਵਸ ਮਨਾਇਆ ਗਿਆ, ਇਸ ਮੌਕੇ  ਤਕਰੀਬਨ 150 ਜੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ  ਹੱਥਾਂ  ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਤਖ਼ਤੀਆਂ ਫੜ ਕੇ ਸ਼ਹਿਰ ਅੰਦਰ  ਰੈਲੀ ਕੱਢ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

ਵਨ ਮਹਾਉਤਸਵ


ਮਾਨਯੋਗ ਡੀ.ਜੀ.ਪੀ. ਪੰਜਾਬ ਜੀ ਦੁਆਰਾ ਚਲਾਈ ਵਨ ਮਹਾਉਤਸਵ ਮੁਹਿੰਮ ਤਹਿਤ ਅੱਜ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲੀਸ ਲਾਈਨ ਵਿਖੇ ਰੁੱਖ ਲਗਾਏ ਗਏ ਅਤੇ ਲੋਕ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਲਈ ਅਪੀਲ ਕੀਤੀ ਗਈ । 

ਖ਼ੂਨਦਾਨ ਕੈਂਪ ਲਗਾਇਆ ਗਿਆ

75ਵੇਂ ਆਜ਼ਾਦੀ ਦਿਹਾੜੇ ਮੌਕੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜੈ  ਬਾਬਾ ਦੀ ਬਲੱਡ ਸੇਵਾ ਸੁਸਾਇਟੀ ਦੀ ਸਹਾਇਤਾ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 80 ਯੂਨਿਟ ਖ਼ੂਨਦਾਨ ਕੀਤਾ ਗਿਆ ।

ਜ਼ਿਲ੍ਹਾ ਪੁਲਿਸ ਵਲੋਂ ਸੈਮੀਨਾਰ ਕਰਵਾਇਆ ਗਿਆ।

ਜ਼ਿਲ੍ਹਾ ਪੁਲਿਸ ਵਲੋਂ ਟਰੈਕਟਰ ਟਰਾਲੀ ਯੂਨੀਅਨ ਪਿੰਡ ਦਾਨੇਵਾਲਾ ਵਿਖੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾਡ਼ੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ।ਇਸ ਮੌਕੇ ਉਨ੍ਹਾਂ ਨੂੰ ਪੁਲਿਸ ਹੈਲਪਲਾਈਨ ਨੰਬਰਾਂ ਬਾਰੇ ਵੀ ਦੱਸਿਆ ਗਿਆ।

ਗਰੀਨ ਦੀਵਾਲੀ ਮਨਾਈ .
ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਨੇ ਸਰਕਾਰੀ ਐਸ.ਐਸ.ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੂੰ ਮਠਿਆਈਆਂ, ਸਟੇਸ਼ਨਰੀ ਅਤੇ ਚਾਕਲੇਟਾਂ ਵੰਡ ਕੇ ਗਰੀਨ ਦੀਵਾਲੀ ਮਨਾਈ ਅਤੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ।
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਐਲਡਰਜ਼ ਡੇ ਮਨਾਇਆ ਗਿਆ

ਜਿਲ੍ਹਾ ਪੁਲਿਸ ਵੱਲੋਂ ਇਸ ਜਿਲਾ ਦੇ ਰਿਟਾਇਰ ਹੋ ਚੁੱਕੇ ਆਪਣੇ ਸਾਥੀ ਪੁਲਿਸ ਅਫਸਰਾਂ ਅਤੇ ਪੁਲਿਸ ਕਰਮਚਾਰੀਆਂ ਦੇ ਸਨਮਾਨ ਲਈ ਅਤੇ ਉਹਨਾਂ ਦੀਆਂ ਦੁੱਖ ਤਕਲੀਫਾਂ ਸੁਣਨ ਲਈ ਜਿਲਾ ਪੁਲਿਸ ਮੁੱਖੀ ਦੀ ਅਗਵਾਈ ਹੇਠ ਜਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਐਲਡਰਜ਼ ਡੇ (ਬਜ਼ੁਰਗ ਦਿਵਸ)  ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਕਿਸਮ ਦੇ ਸਮਾਗਮ ਵਿੱਚ ਸਮੁੱਚੇ ਜਿਲਾ ਭਰ ਦੇ ਰਿਟਾਇਰ ਹੋ ਚੁੱਕੇ ਕਰਮਚਾਰੀਆਂ ਤੋ ਇਲਾਵਾ ਜਿਲਾ ਪੁਲਿਸ ਦਫਤਰ, ਪੁਲਿਸ ਲਾਈਨ, ਪੁਲਿਸ ਸਟੇਸ਼ਨ ਅਤੇ ਵੱਖ ਵੱਖ ਮੱਦਾਂ ਪਰ ਤਾਇਨਾਤ ਪੁਲਿਸ ਸਟਾਫ ਹਾਜਰ ਸਨ।
 

ਸੜਕ ਸੁਰੱਖਿਆ ਦਿਵਸ
ਜ਼ਿਲ੍ਹਾ ਪੁਲਿਸ ਵੱਲੋਂ 7ਵਾਂ ਸੰਯੁਕਤ ਰਾਸ਼ਟਰ ਗਲੋਬਲ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ
ਜਿਲ੍ਹਾ ਪੁਲਿਸ ਵੱਲੋਂ ਮੁਫ਼ਤ ਮੈਗਾ ਮੈਡੀਕਲ ਚੈੱਕਅੱਪ ਕੈੰਪ ਕੀਤਾ ਅਯੋਜਿਤ

ਜ਼ਿਲ੍ਹਾ ਪੁਲਿਸ ਵੱਲੋਂ 400 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਆਮ ਲੋਕਾਂ ਦਾ ਮੁਫ਼ਤ ਮੈਗਾ ਮੈਡੀਕਲ ਕਰਵਾਇਆ ਗਿਆ

ਅੰਤਰ-ਰਾਸ਼ਟਰੀ ਯੋਗਾ ਦਿਵਸ

;qh w[es;o ;kfjp g[fb; tZb'A wBkfJnk frnk :'r fdt; ;kb 2023

ਜ਼ਿਲ੍ਹਾ ਪੁਲੀਸ ਵੱਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।

ਜ਼ਿਲ੍ਹਾ ਪੁਲਿਸ ਵੱਲੋਂ ਸਰਕਾਰੀ ਮਿਡਲ ਸਕੂਲ ਪਿੰਡ ਬਧਾਈ ਵਿਖੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਸਾਈਬਰ ਕਰਾਈਮ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਰੁਚਿਤ ਹੋਣ

ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ: ਸ. ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ

ਆਖਰੀ ਵਾਰ ਅੱਪਡੇਟ ਕੀਤਾ 15-09-2023 1:30 PM

Please select all that apply:

A link, button or video is not working
It has a spelling mistake
Information is missing
Information is outdated or wrong
I can't find what I'm looking for
Other issue not in this list